Punjab
ਪੰਜਾਬ ਦੇ ਸੀਐਮ ਮਾਨ ਨੇ ਖੇਤੀਬਾੜੀ ਵਿਭਾਗ ਅਤੇ PAU ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਅਤੇ ਬੀਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਮੁੱਖ ਮੰਤਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ “ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ,

ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ”
