Punjab
ਪੰਜਾਬ ਦੇ CM ਮਾਨ ਪਹੁੰਚੇ ਦਿੱਲੀ,ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਅੱਜ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਸੀ.ਐਮ. ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕਿਆਸ ਲਗਾਇਆ ਜਾ ਰਿਹਾ ਹੈ ਕਿ ਉਹ ਉਨ੍ਹਾਂ ਨਾਲ ਕਿਸੇ ਅਹਿਮ ਮੁੱਦੇ ‘ਤੇ ਗੱਲਬਾਤ ਕਰਨ ਆਏ ਹਨ। ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਸੀ.ਐਮ ਮਾਨ ਨੂੰ ਮਿਲਣ ਗਏ ਹਨ।
ਸੂਤਰਾਂ ਮੁਤਾਬਕ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਪੁੱਛਗਿੱਛ ਲਈ ਨੋਟਿਸ ਭੇਜਿਆ ਹੈ। ‘ਆਪ’ ਸੂਤਰਾਂ ਨੇ ਦੱਸਿਆ ਕਿ ਸੀਬੀਆਈ ਨੇ ਦਿੱਲੀ ਸ਼ਰਾਬ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ।