Connect with us

Punjab

MOHALI ‘ਚ ਧਮਾਕੇ ਹੋਣ ਤੋਂ ਬਾਅਦ CM ਮਾਨ ਦਾ ਟਵੀਟ

Published

on

MOHALI ਫੇਜ- 9 ‘ਚ ਧਮਾਕਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ MOHALI ਫੇਜ- 9 ਇੰਡਸਟਰੀਅਲ ਏਰੀਆ ਆਕਸੀਜਨ ਸਿਲੰਡਰ BLAST ਹੋ ਗਿਆ ਹੈ। ਇਹ ਬ੍ਲਾਸ੍ਟ ਹਾਈਟੈਕ ਕੰਪਨੀ ‘ਚ ਹੋਇਆ ਹੈ। ਇਸ ਧਮਾਕੇ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜਖ਼ਮੀ ਹੋ ਗਏ ਹਨ।

CM ਮਾਨ’ ਨੇ ਪੋਸਟ ਕੀਤੀ ਸਾਂਝੀ

ਉਸ ਹਾਦਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਆਪਣੇ ਸੋਸ਼ਲ ਮੀਡਿਆ ‘ਤੇ ਇੱਕ ਦੁਖਦਾਈ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ ‘ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ।
ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।