Connect with us

punjab

ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Published

on

capt amarider singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ, ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ। ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। 

Continue Reading
Click to comment

Leave a Reply

Your email address will not be published. Required fields are marked *