Connect with us

World

ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੇ ਡੂੰਘੇ ਦੁਖ ਦਾ ਮੁੱਖ ਮੰਤਰੀ ਵੱਲੋਂ ਪ੍ਰਗਟਾਵਾ

Published

on

punjab cm capt amarinder

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਅੱਜ ਸ਼ਾਮ ਕੋਰੋਨਾ ਮਹਾਂਮਾਰੀ ਨਾਲ ਜੂਝਣ ਉਪਰੰਤ ਚੱਲ ਵੱਸੇ। ਉਹ ਆਪਣੇ ਪਿੱਛੇ ਪਤੀ, ਇਕ ਬੇਟਾ ਤੇ ਤਿੰਨ ਬੇਟੀਆਂ ਛੱਡ ਗਏ। ਉਨ੍ਹਾਂ ਦਾ ਬੇਟਾ ਜੀਵ ਮਿਲ਼ਖਾ ਸਿੰਘ ਚੋਟੀ ਦਾ ਗੌਲਫਰ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਲ ਮਿਲਖਾ ਸਿੰਘ ਦੇ ਤੁਰ ਜਾਣ ਨਾਲ ਖੇਡ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਹ ਪੰਜਾਬ ਵਿੱਚ ਔਰਤਾਂ ਲਈ ਖੇਡ ਵਿਭਾਗ ਦੇ ਡਾਇਰੈਕਟਰ ਵੀ ਰਹੇ ਹਨ। ਦੁਖੀ ਪਰਿਵਾਰ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿਚ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ।