Connect with us

punjab

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Published

on

capt mourns

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਚੰਗੇ ਗੁਣਾਂ ਦੇ ਧਾਰਨੀ ਪਵਿੱਤਰ ਰੂਹ ਸਨ।” ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Continue Reading
Click to comment

Leave a Reply

Your email address will not be published. Required fields are marked *