India
ਮੁੱਖ ਮੰਤਰੀ ਨੇ ਕਰਫ਼ਿਊ ਦੀ ਰਿਪੋਰਟਾਂ ਨੂੰ ਕੀਤਾ ਰੱਦ, 10 ਅਪ੍ਰੈਲ ਨੂੰ ਕੈਬਿਨੇਟ ਦੀ ਬੈਠਕ ਤੋਂ ਬਾਅਦ ਲਿਆ ਜਾਵੇਗਾ ਫੈਸਲਾ

ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਕਰਫ਼ਿਊ extend ਵਧਾਉਣ ਬਾਰੇ 14 ਅਪ੍ਰੈਲ ਤੋਂ ਬਾਅਦ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਜਾਵੇਗਾ।
ਅਜਿਹੀਆਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਹਜੇ ਕੋਈ ਫੈਸਲਾ ਨਹੀਂ ਲਵੇਗੀ। ਇਸ ਸਬੰਧ ਵਿਚ ਫੈਸਲਾ 10 ਅਪ੍ਰੈਲ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।