Connect with us

Uncategorized

ਕੇਂਦਰ ਸਰਕਾਰ ਨੂੰ ਮੁੱਖ ਮੰਤਰੀ ਨੇ ਪੱਤਰ ਲਿਖ ਕੇ ਕੋਰੋਨਾ ਦੇ ਕਹਿਰ ਨੂੰ ਦੇਖ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ

Published

on

capt amarinder singh wrote a letter to central government

ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਦਾ ਹਵਾਲਾ ਕਰਦੇ ਹੋਏ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਇਸ ਲਈ ਕੀਤੀ ਗਈ ਤਾਂ ਕਿ ਵਿਦਿਆਰਥੀਆਂ ਦੇ ਮਾਪਿਆਂ ‘ਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ  ਸਕੇ। ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ।“ ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਇਕ ਵਾਰ ਸਥਿਤੀ ਸੁਖਾਵੀਂ ਹੋ ਜਾਣ ‘ਤੇ ਪ੍ਰੀਖਿਆਵਾਂ ਬਿਹਤਰ ਢੰਗ ਨਾਲ ਕਰਵਾਉਣ ਦੀ ਯੋਜਨਾ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ।

ਇਹ ਅਨੁਮਾਨ ਲਾਉਣਾ ਔਖਾ ਹੈ ਕਿ ਕੋਵਿਡ ਕੇਸਾਂ ਵਿਚ ਵਾਧਾ ਕਦੋਂ ਰੁਕੇਗਾ ਅਤੇ ਅਸੀਂ ਰੁਝਾਨ ਵਿਚ ਕਮੀ ਕਦੋਂ ਦੇਖਣ ਨੂੰ ਮਿਲੇਗੀ। ਵੱਖ-ਵੱਖ ਸੂਬੇ ਇਸ ਵੇਲੇ ਦੂਜੀ ਲਹਿਰ ਦੇ ਵੱਖ-ਵੱਖ ਪੜਾਵਾਂ ਉਤੇ ਹਨ ਅਤੇ ਕੁਝ ਸੂਬਿਆਂ ਵਿਚ ਪਹਿਲਾਂ ਹੀ ਪੀਕ ਆਉਣ ਦੀ ਸੰਭਾਵਨਾ ਹੈ ਜਦਕਿ ਇਸਦੇ ਮੁਕਾਬਲੇ ਕਈ ਸੂਬਿਆਂ ਵਿਚ ਵਾਧਾ ਬਾਅਦ ਵਿਚ ਸ਼ੁਰੂ ਹੋਇਆ। ਉਨ੍ਹਾਂ ਨੇ ਪ੍ਰੀਖਿਆਵਾਂ ਤੁਰੰਤ ਮੁਲਤਵੀ ਕਰਨ ਦੀ ਅਪੀਲ ਕੀਤੀ।

ਕੌਮੀ ਪੱਧਰ ਦੇ ਕੋਵਿਡ ਅੰਕੜਿਆਂ ਦੀ ਹਵਾਲਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਬਹੁਤ ਸੂਬਿਆਂ ਵਿਚ ਕੋਵਿਡ ਕੇਸਾਂ ਵਿਚ ਲਗਾਤਾਰ ਹੋਏ ਵਾਧੇ ਨਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਵੱਡੀ ਚਿੰਤਾ ਅਤੇ ਪ੍ਰੇਸ਼ਾਨੀ ਦੀ ਭਾਵਨਾ ਪੈਦਾ ਹੋਈ ਹੈ। ਪੰਜਾਬ ਵਿਚ ਵੀ ਸੂਬਾ ਸਰਕਾਰ ਨੂੰ ਕਈ ਪਾਸਿਆਂ ਤੋਂ ਸਟੇਟ ਬੋਰਡ ਦੇ ਨਾਲ-ਨਾਲ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਸੀ. ਦੇ ਬੋਰਡ ਇਮਤਿਹਾਨ ਮੁਲਤਵੀ ਕਰਨ ਦੀ ਮੰਗ ਕਰਦੀਆਂ ਬੇਨਤੀਆਂ ਪ੍ਰਾਪਤ ਹੋ ਰਹੀਆਂ ਹਨ। ਸੀ.ਬੀ.ਐਸ.ਈ. ਦੀਆਂ ਬੋਰਡ ਪ੍ਰੀਖਿਆਵਾਂ ਮੌਜੂਦਾ ਸਮੇਂ ਮੁਤਾਬਕ 4 ਮਈ ਤੋਂ ਸ਼ੁਰੂ ਹੋ ਰਹੀਆਂ ਹਨ। ਪੰਜਾਬ ਸਿੱਖਿਆ ਬੋਰਡ ਨੇ ਵੀ ਮੁੱਖ ਤੌਰ ਉਤੇ ਆਪਣੀਆਂ ਤਰੀਕਾਂ ਸੀ.ਬੀ.ਐਸ.ਆਈ. ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਨਾਲ ਜੋੜ ਦਿੱਤੀਆਂ ਹਨ।