Punjab
ਪੰਜਾਬ ਕਾਂਗਰਸ ਨੇ ਆਗੂਆਂ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ

ਚੰਡੀਗੜ੍ਹ :
ਪੰਜਾਬ ਪ੍ਰਦੇਸ਼ ਕਾਂਗਰਸ ਨੇ ਜਥੇਬੰਦੀ ਦੇ ਕੰਮਕਾਜ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਸਬੰਧੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ‘ਤੇ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਆਦੇਸ਼ ਜਾਰੀ ਕੀਤੇ ਹਨ।
ਇਸ ਤਹਿਤ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ‘ਚ ਸੋਮਵਾਰ ਤੋਂ ਬੁੱਧਵਾਰ ਤੱਕ ਵੱਖ-ਵੱਖ ਆਗੂ ਹਾਜ਼ਰ ਰਹਿਣਗੇ। ਇਨ੍ਹਾਂ ਵਿੱਚ ਸੋਮਵਾਰ ਨੂੰ ਪ੍ਰਗਟ ਸਿੰਘ, ਮੰਗਲਵਾਰ ਨੂੰ ਅਰੁਣਾ ਚੌਧਰੀ, ਬੁੱਧਵਾਰ ਨੂੰ ਸੁੰਦਰ ਸ਼ਿਆਮ ਅਰੋੜਾ, ਵੀਰਵਾਰ ਨੂੰ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸ਼ੁੱਕਰਵਾਰ ਨੂੰ ਇੰਦਰਬੀਰ ਸਿੰਘ ਬੁਲਾਰੀਆ ਸ਼ਾਮਲ ਹਨ। ਇਸ ਦੇ ਨਾਲ ਹੀ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਅਹੁਦੇ ‘ਤੇ ਰਹਿਣਗੇ।