Connect with us

Punjab

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Published

on

28 ਦਸੰਬਰ 2023: ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਗੁਰੂਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਾਲੀ ਧਰਤੀ ਫ਼ਤਹਿਗੜ੍ਹ ਸਾਹਿਬ ਇਤਿਹਾਸ ਪੱਖ ਤੋਂ ਦੁਨੀਆ ਭਰ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ, ਜਿੱਥੇ ਦੁਨੀਆ ਭਰ ਤੋਂ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਉਨ੍ਹਾਂ ਨੇ ਕਿਹਾ ਦੁਨੀਆ ਵਿੱਚ ਕਿਸੇ ਵੀ ਇਸ ਤੋ ਵੱਡੀ ਕੁਰਬਾਨੀ ਦੇਖਣ ਨੂੰ ਨਹੀ ਮਿਲਦੀ। ਸਾਨੂੰ ਸਾਹਿਬਜ਼ਾਦਿਆ ਤੋਂ ਜੁਲਮ ਦੇ ਖਿਲਾਫ ਲੜਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਨਾ ਨੂੰ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਾਰੇ ਜਾਣੂ ਹੋਣਾ ਚਾਹੀਦਾ ਹੈ ਅਤੇ ਸੇਵਾ ਵਿੱਚ ਆਪਣਾ-ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।