Punjab
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਲੀਡਰਸ਼ਿਪ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਅਤੇ ਚੇਅਰਮੈਨ, ਪਛੜੀਆਂ ਸ਼੍ਰੇਣੀਆਂ ਭਾਈਚਾਰਾ ਭਲਾਈ ਸੈੱਲ ਸੰਦੀਪ ਕੁਮਾਰ, ਹਰਦੀਪ ਸਿੰਘ ਜੋਸਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਹਲਕਾ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਵੀ ਮੀਟਿੰਗ ਦੌਰਾਨ ਸਿੱਧੂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਅਤੇ ਖਿਡਾਰੀਆਂ ਲਈ ਵੀ ਆਵਾਜ਼ ਉਠਾਈ ਗਈ।
ਮੀਟਿੰਗ ਵਿੱਚ ਜ਼ਮੀਨੀ ਪੱਧਰ ‘ਤੇ ਪੰਜਾਬ ਦੀਆਂ ਪੱਛੜੀਆਂ ਜਾਤੀਆਂ ਦੇ ਵਿਕਾਸ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਗੰਭੀਰਤਾ ਨਾਲ ਸਮਝਿਆ ਗਿਆ। ਇਸ ਤੋਂ ਇਲਾਵਾ ਨੇਤਾਵਾਂ ਨੇ ਵਰਕਰ ਭਲਾਈ ਨਾਲ ਜੁੜੇ ਮੁੱਦਿਆਂ ‘ਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਓ.ਬੀ.ਸੀ. ਕੇ ਰਜਿੰਦਰ ਸਿੰਘ, ਅੰਗਦ ਸੈਣੀ ਕਾਰਜਕਾਰੀ ਪ੍ਰਧਾਨ, ਸੰਗਤ ਸਿੰਘ, ਪਵਨ ਗੋਇਲ, ਕੁਲਜੀਤ ਸਿੰਘ ਨਾਗਰਾ ਆਦਿ ਹਾਜ਼ਰ ਸਨ।