Connect with us

Uncategorized

ਪੰਜਾਬ ਨੇ ਕਣਕ ਦੀ ਖ਼ਰੀਦ ਦਾ 100 ਲੱਖ ਮੀਟ੍ਰਿਗ ਟਨ ਦਾ ਅੰਕੜਾ ਕੀਤਾ ਪਾਰ,ਸੰਗਰੂਰ ਰਿਹਾ ਮੋਹਰੀ : ਆਸ਼ੂ

Published

on

bharat bhushan ashu

ਪੰਜਾਬ ਨੇ ਬਹੁਤ ਸਾਰੀਆਂ ਚੁਣੌਤੀਆਂ ਖ਼ਾਸਕਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਬਾਵਜੂਦ ਕਣਕ ਦੀ ਖ਼ਰੀਦ ਦੇ 100 ਲੱਖ ਮੀਟ੍ਰਿਕ ਟਨ ਟੀਚੇ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਬਾਅਦ 19 ਦਿਨਾਂ ਦਰਮਿਆਨ ਕੁੱਲ ਖ਼ਰੀਦ ਕਾਰਜਾਂ ਦਾ ਲਗਭਗ 77 ਫ਼ੀਸਦ ਕੰਮ ਮੁਕੰਮਲ ਕਰ ਲਿਆ ਗਿਆ ਹੈ। ਕਣਕ ਦੀ ਕੁੱਲ 130 ਲੱਖ ਮੀਟ੍ਰਿਕ ਟਨ ਆਮਦ ਦਾ ਅਨੁਮਾਨ ਸੀ, ਸੂਬਾ ਮੰਡੀਆਂ ਵਿੱਚ ਹੁਣ ਤੱਕ 101.86 ਲੱਖ ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਜਿਸ ਵਿਚੋਂ ਚੱਲ ਰਹੇ ਰਬੀ ਮਾਰਕੀਟਿੰਗ ਸੀਜ਼ਨ ਦੌਰਾਨ 100.17 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਸ ਸਾਲ ਮੰਡੀਆਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ 164 ਫ਼ੀਸਦ ਵਧੇਰੇ ਕਣਕ ਦੀ ਆਮਦ ਹੋਈ, ਜਦੋਂ ਕਿ ਪਿਛਲੇ ਹਾੜੀ ਮੰਡੀਕਰਨ ਸੀਜ਼ਨ ਵਿਚ ਇਸ ਸਮੇਂ ਤੱਕ 62.44 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ। ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸਭ ਤੋਂ ਵੱਧ 10.12 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ਵਿੱਚੋਂ 28 ਅਪ੍ਰੈਲ ਤੱਕ 10.04 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸੰਗਰੂਰ ਤੋਂ ਬਾਅਦ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਕ੍ਰਮਵਾਰ 8.25 ਲੱਖ ਮੀਟ੍ਰਿਕ ਟਨ ਅਤੇ 8.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਆੜ੍ਹਤੀਆਂ ਵੱਲੋਂ ਹੁਣ ਤੱਕ 16.48 ਲੱਖ ਪਾਸ ਜਾਰੀ ਕੀਤੇ ਗਏ ਹਨ।

ਨਵੀਂ ਲਾਗੂ ਕੀਤੀ ਡੀਬੀਟੀ ਪ੍ਰਣਾਲੀ ਤਹਿਤ 603602 ਲੱਖ ਕਿਸਾਨਾਂ ਨੂੰ 15500 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ। ਸੂਬੇ ਵਿੱਚ 35.1 ਲੱਖ ਹੈਕਟੇਅਰ ਜ਼ਮੀਨ ‘ਤੇ ਕਣਕ ਦੀ ਬਿਜਾਈ ਕੀਤੀ ਗਈ ਸੀ ਅਤੇ ਕਣਕ ਦੀ ਉਪਜ ਦਾ ਟੀਚਾ 177 ਲੱਖ ਮੀਟ੍ਰਿਕ ਟਨ ਹੈ, ਜਿਸ ਵਿੱਚੋਂ  ਚੱਲ ਰਹੇ ਖਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ 130 ਲੱਖ ਮੀਟ੍ਰਿਕ ਟਨ ਕਣਕ ਪਹੁੰਚ ਚੁੱਕੀ ਹੈ।