Corona Virus
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਲੰਧਰ, ਪਰਮਜੀਤ ਰੰਗਪੁਰੀ, 25 ਮਈ : ਕੁਝ ਦਿਨ ਪਹਿਲਾਂ ਕਪੂਰਥਲਾ ਵਿੱਚ ਏਐਸਆਈ ਵੱਲੋਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੀ ਹੱਤਿਆ ਦੇਮਾਮਲੇ ਵਿੱਚ ਜਲੰਧਰ ਵਿਖੇ ਪੰਜਾਬੀ ਏਕਤਾ ਪਾਰਟੀ ਸੁਖਪਾਲ ਸਿੰਘ ਖਹਿਰਾ ਵੱਲੋ ਦੇਸ਼ ਭਗਤ ਯਾਦਗਾਰ ਹਾਲ ਤੋਂ ਇੱਕ ਕੇਂਡਲ ਮਾਰਚ ਕੱਢਿਆ ਜਾਣਾ ਸੀ ਜਿਸਦੇਚਲਦੇ ਸੁਖਪਾਲ ਖਹਿਰਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ।
ਦਸ ਦਈਏ ਕਿ ਸੁਖਪਾਲ ਖਹਿਰਾ ਨੇ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਜੇਕਰ ਸਰਕਾਰ ਟਿਕ ਟੋਕ ਵਾਲੀ ਨੂਰ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਪੁਲਿਸ ਦੀਨੌਕਰੀ ਦੇ ਸਕਦੇ ਹਨ ਤਾਂ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਪਹਿਲਵਾਨ ਦੇ ਪਰਿਵਾਰ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇ। ਸੁਖਪਾਲ ਸਿੰਘ ਖਹਿਰਾ ਨੂੰ ਧਾਰਾ 188 ‘ਤੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ।