Connect with us

Punjab

ਤਾਮਿਲਨਾਡੂ ਜਾ ਰਹੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

Published

on

FARMERS : ਸੰਯੁਕਤ ਕਿਸਾਨ ਮੋਰਚੇ ਏ ਆਗੂਆਂ ਨੂੰ ਦਿੱਲ੍ਹੀ ਇੰਦਰਾ ਗਾਂਧੀ ਏਅਰਪੋਰਟ ‘ਤੇ ਰੋਕ ਦਿੱਤਾ ਗਿਆ ਅਤੇ ਤਾਮਿਲਨਾਡੂ ਜਾਣ ਤੋਂ ਰੋਕ ਦਿੱਤਾ ਅਤੇ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਕਿਰਪਾਨਾਂ ਦੇ ਨਾਲ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਨਹੀਂ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਕਿਰਪਾਨਾਂ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ|

ਦਰਅਸਲ, ਕਿਸਾਨ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਆਯੋਜਿਤ ਮਹਾਪੰਚਾਇਤਾਂ ‘ਚ ਹਿੱਸਾ ਲੈਣ ਲਈ ਰਵਾਨਾ ਹੋ ਰਹੇ ਸਨ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ।

ਕਿਰਪਾਨਾਂ ਨੂੰ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਨੇ ਮੁੱਦਾ ਬਣਾਇਆ ਸੀ। ਜਦੋਂ ਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਕਿਰਪਾਨ ਨਾਲ ਹਵਾਈ ਯਾਤਰਾਵਾਂ ਕਰ ਚੁੱਕੇ ਹਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਕੋਲ ਕਿਰਪਾਨ ਨਹੀਂ ਸੀ, ਪਰ ਫਿਰ ਵੀ ਉਸ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ।