Connect with us

India

ਪੰਜਾਬ ਸਰਕਾਰ ਵੱਲੋਂ ਚੁਣੇ ਗਏ 19 ਹੋਰ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ

Published

on

ਚੰਡੀਗੜ, 25 ਜੂਨ : ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ (ਸੈਂ ਸਿ) ਵਿੱਚ ਚੁਣੇ ਗਏ 19 ਹੋਰ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ। ਇਸ ਦੀ ਜਾਣ ਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ ਸ੍ਰੀ ਮੁਹੰਮਦ ਤਾਇਅਬ ਨੇ ਇਸ ਸਬੰਧੀ ਹੁਕਮਾਂ ‘ਤੇ ਹਸਤਾਖਰ ਕਰ ਦਿੱਤੇ ਹਨ।

ਦੱਸ ਦਈਏ ਕਿ ਬੁਲਾਰੇ ਅਨਾਸਾਰ ਸਿੱਖਿਆ ਵਿਭਾਗ (ਸੈਂ ਸਿ) ਵਿੱਚ 672 ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜਨਵਰੀ 2020 ਵਿੱਚ ਚੋਣ ਕੀਤੀ ਗਈ ਸੀ। ਇਹਨਾਂ ਮੁੱਖ ਅਧਿਆਪਕਾਂ ਨੂੰ ਪੰਜਾਬ ਐਜ਼ੂਕਸ਼ਨ (ਸਕੂਲ ਅਤੇ ਇੰਸਪੈਕਸ਼ਨ) ਗਰੁੱਪ ‘ਬੀ’ ਸਰਵਿਸ ਰੂਲਜ਼ 2018 ਅਤੇ ਪੰਜਾਬ ਐਜ਼ੂਕਸ਼ਨ ਸਰਵਿਸ (ਸਕੂਲ ਅਤੇ ਇੰਸਪੈਕਸ਼ਨ ਬਾਰਡਰ ਏਰੀਆ) ਗਰੁੱਪ ‘ਬੀ’ ਸਰਵਿਸ ਰੂਲਜ਼ 2018 ਅਧੀਨ ਚੁਣਿਆ ਗਿਆ ਸੀ। ਇਹਨਾਂ ਵਿੱਚੋਂ ਕੁੱਝ ਨੂੰ 18 ਜੂਨ 2020 ਨੂੰ ਮੁੱਖ ਅਧਿਆਪਕ ਦੀ ਨਿਯੁਕਤੀ ਲਈ ਪੇਸ਼ਕਸ਼ ਕੀਤੀ ਗਈ। ਇਹਨਾਂ ਵਿੱਚ 19 ਨੇ ਇਸ ਪੇਸ਼ਕਸ ਨੂੰ ਸਵੀਕਾਰ ਕਰ ਲਿਆ ਜਿਸ ਤੋਂ ਬਾਅਦ ਇਹਨਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ।

Continue Reading
Click to comment

Leave a Reply

Your email address will not be published. Required fields are marked *