Connect with us

Punjab

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨ

Published

on

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਵਿਧਾਨ ਸਭਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪਤਾ ਲੱਗਿਆ ਹੈ ਕਿ ਜਨਵਰੀ ਦੇ ਦੂਜੇ ਹਫਤੇ ‘ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਐਕਸ ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।”

Continue Reading