Connect with us

Uncategorized

ਅਗਲੇ ਦੋ ਸਾਲਾਂ ਲਈ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ ਪੰਜਾਬ ਸਰਕਾਰ ਵੱਲੋਂ ਗਈ ਵਧਾਈ

Published

on

raman behl

ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ, 2021 ਤੋਂ ਅਗਲੇ ਦੋ ਸਾਲਾਂ ਲਈ  ਪੰਜਾਬ ਸਰਕਾਰ ਵੱਲੋਂ ਵਧਾ ਦਿੱਤੀ ਗਈ ਹੈ। ਰਮਨ ਬਹਿਲ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਪ੍ਰਸੋਨਲ ਵਿਭਾਗ ਵੱਲੋਂ  ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਾਬਕਾ ਮੰਤਰੀ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਦਾ ਪੁੱਤਰ ਰਮਨ ਬਹਿਲ ਪੇਸ਼ੇ ਤੋਂ ਵਕੀਲ ਹਨ। ਉਹ 2008 ਤੋਂ 2012 ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਦੇ ਮੈਂਬਰ ਵੀ ਰਹੇ। ਉਹਨਾਂ 2004 ਤੋਂ 2006 ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸੈਨੇਟ ਮੈਂਬਰ ਵਜੋਂ ਕੰਮ ਕੀਤਾ, ਇਸ ਤੋਂ ਇਲਾਵਾ ਇੱਕ ਸਾਲ ਜੀ.ਐਨ.ਡੀ.ਯੂ. ਦੇ ਸਿੰਡੀਕੇਟ ਮੈਂਬਰ ਵੀ ਰਹੇ। ਸ੍ਰੀ ਬਹਿਲ ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਗੁਰਦਾਸਪੁਰ ਦੇ ਬੋਰਡ ਆਫ਼ ਡਾਇਰੈਕਟਰਜ਼ ਵਿਚ ਵੀ ਰਹਿ ਚੁੱਕੇ ਹਨ ਅਤੇ ਸਰਹੱਦੀ ਖੇਤਰ ਦੀਆਂ ਵਿਦਿਅਕ ਲੋੜਾਂ ਦੀ ਪੂਰਤੀ ਲਈ ਗੁਰਦਾਸਪੁਰ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।