Connect with us

Punjab

ਬਿਕਰਮ ਸਿੰਘ ਮਜੀਠਿਆ ਖ਼ਿਲਾਫ਼ ਪੰਜਾਬ ਸਰਕਾਰ ਨੇ NDPS ਮਾਮਲੇ ‘ਚ ਨਵੀਂ SIT ਦਾ ਕੀਤਾ ਗਠਨ, ਜਾਣੋ ਵੇਰਵਾ

Published

on

bikram singh mijithia

ਪੰਜਾਬ ਸਰਕਾਰ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠਿਆ ਖਿਲਾਫ ਐਨਡੀਪੀਐਸ ਮਾਮਲੇ ਵਿੱਚ ਨਵੀਂ ਐਸਆਈਟੀ ਦਾ ਗਠਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ SIT ਦਾ ਮੁਖੀ IG ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ ਨਵੀਂ SIT ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਪੂਰੀ ਜਾਂਚ ਕਰੇਗੀ।

ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਡੀਆਈਜੀ ਰਾਹੁਲ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ ਐਸਆਈਟੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਪਰ ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ।