Punjab
ਰਾਸ਼ਨ ਡਿਪੂ ਹੋਲਡਰਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ
ਬਿਆਸ 5 ਨਵੰਬਰ 2023: ਪੰਜਾਬ ਸਰਕਾਰ ਦੇ ਵੱਲੋਂ ਡਿਪੂ ਹੋਲਡਰਾਂ ਦੀ 12 ਮਹੀਨਿਆਂ ਦੀ ਕਮਿਸ਼ਨ ਦੀ ਰਾਸ਼ੀ ਜੋ ਕਿ 41 ਕਰੋੜ ਰੁਪਏ ਬਣਦੀ ਸੀ, ਉਹ ਸਮੂਹ ਪੰਜਾਬ ਦੇ ਜ਼ਿਲ੍ਹਾ ਕੰਟਰੋਲਰਜ਼ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ ਅਤੇ ਨਾਲ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਇਸ ਕਮਿਸ਼ਨ ਦੀ ਰਕਮ ਸਬੰਧਤ ਡਿਪੂ ਹੋਲਡਰਾਂ ਦੇ ਖਾਤਿਆਂ ਵਿਚ ਤੁਰੰਤ ਭੇਜੀ ਜਾਵੇ।
ਓਥੇ ਹੀ ਦੱਸਣਯੋਗ ਇਹ ਵੀ ਹੈ ਕਿ ਡਿਪੂ ਹੋਲਡਰ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਆ ਰਹੇ ਹਨ ਅਤੇ ਇਥੋਂ ਤੱਕ ਕਿ ਕੋਰੋਨਾ ਕਾਲ ਦੌਰਾਨ ਵੀ ਡਿਪੂ ਹੋਲਡਰਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਆਟਾ ਦਾਲ ਸਕੀਮ ਤਹਿਤ ਚਲਾਈ ਮੁਹਿੰਮ ਨੂੰ ਲੋਕਾਂ ਦੇ ਘਰਾਂ ਤੱਕ ਪੁੱਜਦਾ ਕੀਤਾ।
ਇੰਨਾ ਕੰਮ ਕਰਨ ਦੇ ਬਾਵਜੂਦ ਵੀ ਡਿਪੂ ਹੋਲਡਰਾਂ ਨੂੰ ਉਨ੍ਹਾਂ ਦਾ ਬਣਦਾ ਕਮਿਸ਼ਨ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ ਸੀ, ਜਿਸਦੀ ਪ੍ਰਾਪਤੀ ਲਈ ਸੂਬੇ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮੇਂ-ਸਮੇਂ ਸਿਰ ਸਰਕਾਰ ਨਾਲ ਗੱਲਬਾਤ ਵੀ ਕੀਤੀ ਅਤੇ ਕਈ ਵਾਰ ਧਰਨੇ ਤੇ ਪ੍ਰਦਰਸ਼ਨ ਵੀ ਕੀਤੇ।