Connect with us

Punjab

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਦਿੱਤਾ ਤੋਹਫ਼ਾ, ਡੀਏ ‘ਚ ਚਾਰ ਫੀਸਦੀ ਕੀਤਾ ਵਾਧਾ

Published

on

18 ਦਸੰਬਰ 2023:  ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਓਹਨਾ ਨੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ, ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਹੈ| ਪੰਜਾਬ ਸਰਕਾਰ ਦੇ ਵੱਲੋਂ DA ‘ਚ 4 ਫੀਸਦੀ ਦਾ ਵਾਧਾ ਕੀਤਾ ਗਿਆ ਹੈ| ਜੋ ਕਿ 1 ਦਸੰਬਰ 2023 ਤੋਂ ਲਾਗੂ ਕੀਤਾ ਗਿਆ ਹੈ|

CM ਮਾਨ ਨੇ ਟਵੀਟ ਕਰ ਲਿਖਿਆ- ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ…
ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ…