Connect with us

Punjab

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਜੁਲਾਈ ਮਹੀਨੇ ਤੱਕ 9.89 ਲੱਖ ਲਾਭਪਾਤਰੀਆਂ ਨੂੰ 717 ਕਰੋੜ ਰੁਪਏ ਪੈਨਸਨ ਦੀ ਵੰਡ: ਡਾ. ਬਲਜੀਤ ਕੌਰ

Published

on

ਚੰਡੀਗੜ, :


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜੁਲਾਈ, 2022 ਤੱਕ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸਰਿਤ ਬੱਚਿਆਂ ਨੂੰ 717.41 ਕਰੋੜ ਰੁਪਏ ਪੈਨਸਨ ਦੀ ਵੰਡ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਪੈਨਸਨ ਲੈ ਰਹੇ ਹਨ, ਜਿਨਾਂ ਵਿੱਚ ਬਜੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਆਸਰਿਤ ਬੱਚੇ ਸਾਮਲ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਪੈਨਸਨ ਸਕੀਮਾਂ ਅਧੀਨ ਕੁੱਲ 9,89,041 ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸਰਿਤ ਬੱਚੇ ਲਾਭਪਾਤਰੀ ਹਨ, ਜਿਨਾਂ ਨੂੰ ਜੁਲਾਈ ਮਹੀਨੇ ਤੱਕ 717.41 ਕਰੋੜ ਰੁਪਏ ਦੀ ਪੈਨਸਨ ਵੰਡੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਹੈ, ਜਿਸ ਵਿੱਚੋਂ ਮੌਜੂਦਾ ਵਿੱਤੀ ਵਰੇ ਦੌਰਾਨ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸਰਿਤ ਬੱਚਿਆਂ ਦੀ ਪੈਨਸਨ ਲਈ 1547.55 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਬੇਸਹਾਰਾ ਮਹਿਲਾਵਾਂ, 21 ਸਾਲ ਤੋਂ ਘੱਟ ਉਮਰ ਦੇ ਬੇਸਹਾਰਾ ਬੱਚੇ ਅਤੇ 50 ਫੀਸਦੀ ਤੇ ਇਸ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਲਈ ਕੋਈ ਉਮਰ ਸੀਮਾ ਨਹੀਂ ਹੈ। ਜਿਨਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਉਹ ਉਪਰੋਕਤ ਪੈਨਸ਼ਨ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ, ਜਿਸ ਲਈ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਪੈਨਸਨ ਹਾਸਲ ਕਰਨ ਵਾਲੇ 96 ਫੀਸਦੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਿਆ ਹੈ।