Connect with us

Punjab

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਛੁੱਟੀਆਂ ਵਧਾਈਆਂ : ਹਰਜੋਤ ਸਿੰਘ ਬੈਂਸ

Published

on

 ਚੰਡੀਗੜ੍ਹ:

ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ  ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਦੀਆਂ ਅੱਠਵੀਂ ਜਮਾਤ ਤੋਂ 12 ਜਮਾਤ ਦੀਆਂ ਕਲਾਸਾਂ ਪਹਿਲਾਂ ਐਲਾਨੇ ਅਨੁਸਾਰ 9 ਜਨਵਰੀ 2023 ਨੂੰ ਲੱਗਣੀਆਂ ਸ਼ੁਰੂ ਹੋ ਜਾਣਗੀਆਂ।
ਉਨ੍ਹਾਂ ਦੱਸਿਆਂ ਕਿ  ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦੇ  ਅਧਿਆਪਕ 9 ਜਨਵਰੀ 2023 ਤੋਂ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ।