Punjab
ਪੰਜਾਬ ਸਰਕਾਰ ਨੌਕਰੀ ਲੱਭਣ ਵਾਲਿਆਂ ਲਈ ਜਲਦ ਲੈ ਕੇ ਆ ਰਹੀ ਖੁਸ਼ਖਬਰੀ

ਚੰਡੀਗੜ੍ਹ 21ਸਤੰਬਰ 2023: ਪੰਜਾਬ ਵਿੱਚ ਨੌਕਰੀ ਲੱਭਣ ਵਾਲਿਆਂ ਲਈ ਖੁਸ਼ਖਬਰੀ ਹੈ। ਦਰਅਸਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜਲਦੀ ਹੀ ਇੱਕ ਪੋਰਟਲ ਬਣਾਉਣ ਜਾ ਰਹੀ ਹੈ, ਜਿੱਥੋਂ ਨੌਜਵਾਨਾਂ ਨੂੰ ਲੋੜੀਂਦੀਆਂ ਨੌਕਰੀਆਂ ਬਾਰੇ ਸਾਰੀ ਜਾਣਕਾਰੀ ਮਿਲ ਸਕੇਗੀ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕੀਤਾ ਅਤੇ ਹਰ ਹਫ਼ਤੇ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ। ਨੌਜਵਾਨਾਂ ਨੂੰ ਹੁਣ ਨਾਲੋ-ਨਾਲ ਉਨ੍ਹਾਂ ਕੰਪਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ ਜਿੱਥੇ ਨੌਕਰੀ ਦੇ ਮੌਕੇ ਉਪਲਬਧ ਹੋਣਗੇ।
ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ਬਾਰੇ ਵੀ ਪੂਰੀ ਜਾਣਕਾਰੀ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਪਹਿਲਾਂ ਸਰਕਾਰਾਂ ਨੇ ਭਾਈ-ਭਤੀਜਾਵਾਦ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਸਨ ਪਰ ਹੁਣ ਅਜਿਹਾ ਕੁਝ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ।