Punjab
ਪੰਜਾਬ ਸਰਕਾਰ ਇੱਕ ਹੋਰ ਗਾਰੰਟੀ ਕਰਨ ਜਾ ਰਹੀ ਪੂਰੀ, CM ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਰੰਟੀ ਪੂਰੀ ਹੋ ਰਹੀ ਹੈ। ਇਸ ਬਾਰੇ ਖੁਦ ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਸਾਡੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦੀ ਗਾਰੰਟੀ ਲੈ ਕੇ ਆਈ ਸੀ ਅਤੇ ਇਸ ਮਿਸ਼ਨ ਵਿੱਚ ਦਿਨ ਰਾਤ ਲੱਗੀ ਹੋਈ ਹੈ। ਇਸ ਮਿਸ਼ਨ ਤਹਿਤ ਸਭ ਤੋਂ ਪਹਿਲਾਂ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਤਾਂ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਆਪਸੀ ਤਾਲਮੇਲ ਬਣਿਆ ਰਹੇ ਅਤੇ ਦੂਰੀ ਘਟੇ।