Connect with us

India

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਸੋਧੇ ਦਿਸ਼ਾ ਨਿਰਦੇਸ਼ ਜਾਰੀ

Published

on

ਚੰਡੀਗੜ, 8 ਜੁਲਾਈ : ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2019 ਵਾਸਤੇ ਆਨਲਾਈਨ ਅਪਲਾਈ ਕਰਨ ਲਈ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ (ਸੈ.ਸਿ.) ਸੀ੍ਰ ਸੁਖਜੀਤ ਪਾਲ ਸਿੰਘ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ http://mhrd.gov.in ਅਤੇ http://nationalawardstoteachers.mhrd.gov.in ‘ਤੇ 11 ਜੁਲਾਈ 2020 ਤੱਕ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ।


ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲ੍ਹਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2020 ਤੱਕ ਭੇਜੇਗੀ। ਇਸ ਦੇ ਨਾਲ ਹੀ ਸ਼ਾਰਟ ਲਿਸਟ ਕੀਤੇ ਉਮੀਦਵਾਰਾਂ ਦਾ ਵਿਜੀਲੈਂਸ ਕਲੀਅਰੈਂਸ ਵਿਵਹਾਰ ਤੇ ਆਚਰਣ ਸਰਟੀਫਿਕੇਟੇ ਵੀ ਦੇਣਾ ਹੋਵੇਗਾ। ਇਹ ਐਮ. ਐਚ.ਆਰ.ਡੀ. ਦੀ ਸੋਧੀ ਗਾਈਡ ਲਾਈਨ ਅਨੁਸਾਰ ਆਨ ਲਾਈਨ ਪੋਰਟਲ ਤੋਂ ਪ੍ਰਿੰਟ ਆਊਟ ਕੀਤਾ ਜਾਵੇਗਾ ਅਤੇ ਉਸ ਸਰਟੀਫਿਕੇਟ ‘ਤੇ ਸਮੂਹ ਮੈਂਬਰਾਂ ਵੱਲੋਂ ਹਸਤਾਖਰ ਕਰਨ ਤੋਂ ਬਾਅਦ ਮੁੜ ਪੋਰਟਲ ‘ਤੇ ਅੱਪ ਲੋਰਡ ਕੀਤਾ ਜਾਵੇਗਾ।
ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਹਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ। ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 31 ਜੁਲਾਈ 2020 ਤੱਕ ਭੇਜੇਗੀ।