Punjab
ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਭੇਟ
ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰਨ ਦੀ ਮਾਤਾ ਨੂੰ ਦਿੱਤਾ ਚੈੱਕ
ਉਲੰਪਿਕ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਣ ਦਾ ਐਲਾਨ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ।
ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ ‘ਤੇ ਬੁਲਾਇਆ ਸੀ ਅਤੇ ਉਸ ਨੂੰ ਪੰਜਾਬ ਸਰਕਾਰ ਪਾਸੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।
ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸ਼ੈਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਮੁੱਕੇਬਾਜ਼ੀ ਖੇਡ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਧਾਰਣ ਪਰਿਵਾਰ ਦੀ ਧੀ ਦੀ ਇਹ ਆਸਾਧਾਰਣ ਪ੍ਰਾਪਤੀ ਹੈ ਅਤੇ ਉਸ ਨੂੰ ਅੱਗੇ ਵਧਣ ਲਈ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ। 2013 ਵਿੱਚ ਜੂਨੀਅਰ ਵਿਸ਼ਵ ਚੈਂਪੀਅ
Continue Reading