Connect with us

India

ਪੰਜਾਬ ਸਰਕਾਰ ਵੱਲੋਂ ਪਸ਼ੂ ਖੁਰਾਕ ਦੀਆਂ ਕੀਮਤਾਂ ਕਿਸਾਨਾਂ ਲਈ ਲਾਹੇਵੰਦ : ਸਚਿਨ ਸ਼ਰਮਾ

Published

on

ਚੰਡੀਗੜ, 9 ਜੁਲਾਈ :ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪਸ਼ੂ ਖੁਰਾਕ ਦੀਆਂ ਕੀਮਤਾਂ ਘਟਾਉਣ ਨੂੰ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਲਈ ਲਾਹੇਵੰਦ ਦੱਸਦਿਆਂ ਸਰਕਾਰ ਦੇ ਇਸ ਕਦਮ ਦੀ ਸ਼ਲ਼ਾਘਾ ਕੀਤੀ ਹੈ। ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੁੱਕੇ ਇਸ ਕਦਮ ਨੂੰ ਇੱਕ ਉਪਲਬਧੀ ਆਖਦਿਆਂ ਕਿਹਾ ਕਿ ਪਸ਼ੂ ਖੁਰਾਕ ਦੇ ਭਾਅ ਵਿੱਚ 80-100 ਰੁਪਏ ਪ੍ਰਤੀ ਕਵਿੰਟਲ ਕਮੀ ਕਰਨ ਨਾਲ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੂੰ ਬਹੁਤ ਆਰਥਕ ਮਦਦ ਮਿਲੇਗੀ। ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੂੰ ਘੱਟੋ ਘੱਟ 3 ਲੱਖ ਰੁਪਏ ਦਾ ਸਾਲਾਨਾ ਵਿੱਤੀ ਲਾਭ (ਬੱਚਤ) ਹੋਵੇਗੀ। ਚੇਅਰਮੈਨ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚਲਦਿਆਂ ਭਾਵੇਂ ਸਰਕਾਰ ਦੀ ਆਮਦਨ ਵਿੱਚ ਕਮੀ ਆਈ ਹੈ, ਫਿਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਹਿੱਤ ਦੇਖਦਿਆਂ ਰਾਜ ਨੂੰ ਅੱਗੇ ਲਿਜਾਣ ਲਈ ਸ਼ਲਾਘਾਯੋਗ ਫੈਸਲੇ ਲਏ ਹਨ।

ਚੇਅਰਮੈਨ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਰਕੇ ਹਰ ਵਰਗ ਨੂੰ ਕਿਸੇ ਨਾ ਕਿਸੇ ਰੂਪ ‘ਚ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਸਮੇਂ ਦੁੱਧ ਉਤਪਾਦਕਾਂ ਤੇ ਕਿਸਾਨਾਂ ਵੱਲੋਂ ਜਿਸ ਤਰ੍ਹਾਂ ਆਪਣੇ ਪਰਿਵਾਰ ਅਤੇ ਗਊਧਨ ਦੀ ਖੁਰਾਕ, ਇਲਾਜ ਆਦਿ ਦਾ ਵਿਸ਼ੇਸ ਰੂਪ ‘ਚ ਧਿਆਨ ਰੱਖਿਆ, ਜੋ ਕਿਸੇ ਚੁਣੌਤੀ ਤੋਂ ਘੱਟ ਨਹੀਂ ਸੀ। ਉਹਨਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਅਤੇ ਪੰਜਾਬ ਦਾ ਪਸ਼ੂ ਪਾਲਣ ਵਿਭਾਗ ਗਊਧਨ ਲਈ ਸਮੇਂ ਸਮੇਂ ‘ਤੇ ਟੀਕਾਕਰਨ, ਇਲਾਜ ਦੀਆਂ ਸਹੂਲਤਾਂ, ਹਰਾ ਚਾਰਾ, ਸਾਫ ਪਾਣੀ, ਸ਼ੈਡ ਆਦਿ ਵੱਲ ਵੀ ਪੂਰਾ ਧਿਆਨ ਦੇ ਰਿਹਾ ਹੈ।