Connect with us

punjab

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

Published

on

balbir singh sidhu

ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ੍ਰ ਕੁਲਬੀਰ ਸਿੰਘ ਜੀਰਾ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਸ੍ਰੀ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸ੍ਰੀ ਹਰਕੇਸ਼ ਚੰਦ ਸਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਰੀਜਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜਖਮੀਆਂ ਨੂੰ 50-50 ਹਜਾਰ ਅਤੇ ਮੁਫਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।      

Continue Reading
Click to comment

Leave a Reply

Your email address will not be published. Required fields are marked *