punjab
18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਪੰਜਾਬ ਸਰਕਾਰ ਵੱਲੋਂ ਟੀਕਾਕਰਨ ਸ਼ੁਰੂ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ 18-45 ਉਮਰ ਵਰਗ ‘ਚ ਹੁਣ ਤੱਕ ਸਹਿ ਰੋਗਾਂ ਵਾਲੇ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। 45 ਸਾਲ ਤੋਂ ਵੱਧ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਕਰਨ ਹੋ ਚੁੱਕਾ ਹੈ।
ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ, ਜਦੋਂ ਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫਤਿਹਗੜ੍ਹ ਸਾਹਿਬ ਵਿਚ ਇੱਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।