Punjab
ਪੰਜਾਬ ਸਰਕਾਰ ਨੇ ਵਿਜੀਲੈਂਸ SSP ਲਖਬੀਰ ਸਿੰਘ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ ?
ਚੰਡੀਗੜ੍ਹ-ਇਸ ਸਮੇਂ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ, ਜਿੱਥ ਵਿਜੀਲੈਂਸ ਦੇ SSP ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਇੱਕ ਉਸਾਰੀ ਕੰਪਨੀ ਤੋਂ ਬਾਅਦ ਇੱਕ ਸੀਨੀਅਰ ਆਈ.ਏ.ਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਲਖਬੀਰ ਸਿੰਘ ਨੂੰ ਇਸ ਸਾਲ ਮਾਰਚ ਵਿੱਚ ਐਸਐਸਪੀ ਵਿਜੀਲੈਂਸ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਉਸ ਟੀਮ ਦੇ ਮੁਖੀ ਸਨ ਜਿਨ੍ਹਾਂ ਨੇ 25 ਜੂਨ, 2025 ਨੂੰ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਰਫ਼ ਨੌਂ ਮਹੀਨਿਆਂ ਦੇ ਅੰਦਰ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਵੀ ਦੋ ਮਹੀਨੇ ਪਹਿਲਾਂ ਸਸਪੈਂਡ ਕਰ ਦਿੱਤਾ ਗਿਆ ਸੀ।
