Connect with us

Punjab

ਪੰਜਾਬ ਸਰਕਾਰ ਵੱਲੋਂ ਐਨੀਮੇਸ਼ਨ ਵੀਡੀਓਜ਼ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦਾ ਨਵਾਂ ਉਪਰਾਲਾ ਸ਼ੁਰੂ

Published

on

ਚੰਡੀਗੜ੍ਹ, 17 ਜੁਲਾਈ: ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਤੋਰਦੇ ਹੁਣ ਐਨੀਮੇਸ਼ਨ ਵੀਡੀਓਜ਼ ਰਾਹੀਂ ਬੱਚਿਆਂ ਨੂੰ ਸਿੱਖਿਆ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਆਨ ਲਾਈਨ ਅਤੇ ਦੂਰਦਰਸ਼ਨ ’ਤੇ ਪੜ੍ਹਾਈ ਕਰਵਾਉਣ ਦੀ ਸਫਲਤਾ ਤੋਂ ਬਾਅਦ ਹੁਣ ਵਿਭਾਗ ਨੇ ਐਨੀਮੇਸ਼ਨ ਵਡੀਓਜ਼ ਦੇ ਰਾਹੀਂ ਵਿਦਿਆਰਥੀਆਂ ਨੂੰ ਜ਼ਿਆਦਾ ਚੰਗੀ ਤਰ੍ਹਾਂ ਨਾਲ ਸਿੱਖਿਆ ਦੇਣ ਲਈ ਕੋਸ਼ਿਸ਼ ਸ਼ੁਰੂ ਕੀਤੀ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਮਨੋਰੰਜਨ ਦੇ ਨਾਲ ਨਾਲ ਉਨ੍ਹਾਂ ਦਾ ਪੜ੍ਹਾਈ ਵੱਲ ਧਿਆਨ ਵਧੇਰੇ ਅਕ੍ਰਸ਼ਿਤ ਕਰਨਾ ਹੈ ਤਾਂ ਜੋ ਉਨ੍ਹਾਂ ਵਿੱਚ ਪੜ੍ਹਾਈ ਦੌਰਾਨ ਉਕਤਾਹਟ ਨਾ ਪੈਦਾ ਹੋਵੇ।

ਬੁਲਾਰੇ ਅਨੁਸਾਰ ਇਹ ਐਨੀਮੇਸ਼ਨ ਵੀਡੀਓਜ਼ ਅਧਿਆਪਕਾਂ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਯੋਗਦਾਨ ਆਈ.ਟੀ. ਨਾਲ ਸਬੰਧਿਤ ਅਧਿਆਪਕਾਂ ਦਾ ਹੈ। ਇਹ ਨਾ ਕੇਵਲ ਬੱਚਿਆਂ ਦਾ ਮਨਪ੍ਰਚਾਵਾ ਕਰਦੀਆਂ ਹਨ ਸਗੋਂ ਉਨ੍ਹਾਂ ਨੂੰ ਵਿਸ਼ੇ ਨਾਲ ਜੋੜੀ ਵੀ ਰੱਖਦੀਆਂ ਹਨ। ਬੁਲਾਰੇ ਅਨੁਸਾਰ ਇਨ੍ਹਾਂ ਦੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬਹੁਤ ਜ਼ਿਆਦਾ ਪ੍ਰਸ਼ੰਸ਼ਾ ਕੀਤੀ ਜਾ ਰਹੀ ਹੈ।

ਇਥੇ ਇਹ ਵੀ ਜਿਕਰਯੋਗ ਹੈ ਕਿ ਅਧਿਆਪਕਾਂ ਨੂੰ ਆਨ ਲਾਈਨ ਸਿੱਖਿਆ ਬਾਰੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਆਨ ਲਾਈਨ ਮੀਟਿੰਗਾਂ ਰਾਹੀਂ ਪ੍ਰਰਿਤ ਕੀਤਾ। ਇਸ ਨੂੰ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੇ ਇੱਕ ਚੁਣੌਤੀ ਵੱਜੋਂ ਸਵੀਕਾਰ ਕਰਦਿਆਂ ਐਨੀਮੇਸ਼ਨ ਤਕਨੀਕ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਞਿਭਾਗ ਵੱਲੋਂ ਮਿਲੀ ਹੱਲਾਸ਼ੇਰੀ ਅਤੇ ਕੋਵਿਡ 19 ਤਹਿਤ ‘ਮਿਸ਼ਨ ਫਤਿਹ‘ ਨੂੰ ਕਾਮਯਾਬ ਬਨਾਉਣ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਘਰ ਬੈਠਿਆਂ ਸਿਖਾਉਣ ਲਈ ਕੁਝ ਨਿਵੇਕਲਾ ਕਰਨ ਦੀ ਸੋਚ ਨੇ ਇਹ ਸਾਕਾਰਾਤਮਕ ਨਤੀਜਾ ਕੱਢਿਆ ਹੈ। ਖਾਸ ਕਰਕੇ ਪ੍ਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਤੱਕ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਸਾਰੀਆਂ ਐਨੀਮੇਸ਼ਨ ਵੀਡੀਓਜ਼ ਸੋਸ਼ਲ ਮੀਡੀਆ ਰਾਹੀਂ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ।