Connect with us

Punjab

ਗੁਰਦੇ ਦੀ ਬਿਮਾਰੀ ਤੋਂ ਪੀੜਤ ਬੱਚੇ ਅਭੀਜੋਤ ਦੇ ਇਲਾਜ ਦੀ ਪੰਜਾਬ ਸਰਕਾਰ ਨੇ ਚੁੱਕੀ ਜ਼ਿੰਮੇਵਾਰੀ

Published

on

ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ ਅਭੀਜੋਤ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ। ਦੱਸ ਦੇਈਏ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਤਲਵੰਡੀ ਦੇ ਵਸਨੀਕ 8 ਸਾਲਾਂ ਬੱਚੇ ਅਭੀਜੋਤ ਸਿੰਘ ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਹੈ, ਅੱਜ ਉਸ ਦੇ ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਈ। ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ – “ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਤਲਵੰਡੀ ਦੇ ਵਸਨੀਕ 8 ਸਾਲਾਂ ਬੱਚੇ ਅਭੀਜੋਤ ਸਿੰਘ ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਹੈ, ਅੱਜ ਉਸ ਦੇ ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਈ। ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਅਸੀਂ ਸੂਬੇ ਦੇ ਕਿਸੇ ਵਿਅਕਤੀ ਨੂੰ ਇਲਾਜ ਅਤੇ ਦਵਾਈ ਪੱਖੋਂ ਵਾਂਝਾ ਨਹੀਂ ਰਹਿਣ ਦੇਵਾਂਗੇ।”