Corona Virus
ਕੋਵਿਡ 19 ਵਿਰੁੱਧ ਲੜਾਈ ਲੜਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇਵੇਗੀ 50 ਲੱਖ ਰੁਪਏ

ਚੰਡੀਗੜ੍ਹ, 10 ਮਈ 2020: ਕੋਰੋਨਾ ਵਾਇਰਸ ਕਾਰਨ ਕਈ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਡਾਕਟਰ, ਪੁਲਿਸ, ਸਫ਼ਾਈ ਕ੍ਰਮਚਾਰੀ ਇਸ ਮੁਸ਼ਕਿਲ ਘੜੀ ਵਿੱਚ ਬਿਨਾਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਦਿਨ ਰਾਤ ਲੋਕਾਂ ਨੂੰ ਬਚਾਉਣ ਲਈ ਸੇਵਾਵਾਂ ਨਿਭਾਅ ਰਹੇ ਹਨ। ਇਸ ਲਈ ਪੰਜਾਬ ਸਰਕਾਰ ਕੋਵਿਡ 19 ਦੌਰਾਨ ਸੇਵਾ ਨਿਭਾਉਂਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ 50 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਕਰਮਚਾਰੀਆਂ ਵਿੱਚ ਠੇਕਾ ਅਤੇ ਆਊਟਸੋਰਸ ਸਟਾਫ਼ ਵੀ ਹੈ।
ਪੰਜਾਬ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਇਸਦੇ ਨਾਲ ਹੀ ਸੀਐਮ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕੋਰੋਨਾ ਵਾਇਰਸ ਵਿਰੁੱਧ ਲਡ਼ ਰਹੇ ਜੋਧਿਆਂ ਨਾਲ ਖੜੀ ਹੈ।