Uncategorized
ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੀ ਯਾਦ ‘ਚ ਬਣਾਏਗੀ ਮਿਊਜ਼ਿਕ ਅਕੈਡਮੀ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਵਿੱਚ ਇੱਕ ਸੰਗੀਤ ਅਕੈਡਮੀ ਸਥਾਪਤ ਕਰਨ ਜਾ ਰਹੀ ਹੈ, ਜੋ ਸੂਬੇ ਦੀ ਸਭ ਤੋਂ ਵੱਡੀ ਸੰਗੀਤ ਅਕੈਡਮੀ ਵਜੋਂ ਜਾਣੀ ਜਾਵੇਗੀ। ਇਹ ਸੰਗੀਤ ਅਕੈਡਮੀ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਵਜੋਂ ਭੇਟ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਸਦਮਾ ਲੱਗਾ ਸੀ। ਜਦੋਂ ਕਿ ਸੀ.ਐਮ. ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਸਬੰਧੀ ਉੱਚ ਪੱਧਰੀ ਐਸ.ਆਈ.ਟੀ. ਦਾ ਗਠਨ ਕੀਤਾ ਹੈ, ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਉਨ੍ਹਾਂ ਦੇ ਚਹੇਤਿਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸੇਵਾਲਾ ‘ਚ ਯਾਦਗਾਰ ਬਣਾਈ ਜਾਵੇ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਿੱਧੂ ਮੂਸੇਵਾਲਾ ਦੀ ਯਾਦ ‘ਚ ਸੰਗੀਤ ਅਕੈਡਮੀ ਬਣਾਉਣ ਦਾ ਫੈਸਲਾ ਕੀਤਾ ਹੈ।