Connect with us

Punjab

ਪੰਜਾਬ ਸਰਕਾਰ ਨੇ ਠੰਢ ਦਾ ਹਾਲ ਦੇਖਦੇ ਲਿਆ ਵੱਡਾ ਫੈਸਲਾ, ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ

Published

on

ਸੂਬੇ ਭਰ ਵਿੱਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੂੰਏਂ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 2 ਜਨਵਰੀ ਤੋਂ 8 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਰਾਹੀਂ ਦਿੱਤੀ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਹੁਣ ਪੰਜਾਬ ਦੇ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਹੋਣਗੀਆਂ ਅਤੇ 9 ਜਨਵਰੀ ਤੋਂ ਸਾਰੇ ਸਕੂਲ ਖੁੱਲ੍ਹਣਗੇ।