Connect with us

Punjab

ਸਕੂਲ ਬੱਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਲਿਆ ਐਕਸ਼ਨ

Published

on

ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਵਾਪਰੇ ਸਕੂਲ ਬੱਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਉਕਤ ਘਟਨਾ ਦੇ ਅਗਲੇ ਹੀ ਦਿਨ ਸੂਬੇ ਦੇ ਮੁੱਖ ਸਕੱਤਰ ਨੇ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਮੁਖੀਆਂ ਨੂੰ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਬਣਾਇਆ ਜਾ ਸਕੇ।

ਮੁੱਖ ਸਕੱਤਰ ਵੱਲੋਂ ਲਿਖੇ ਪੱਤਰ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਸਾਹਮਣੇ ਆਈਆਂ ਰਿਪੋਰਟਾਂ ਸਰਕਾਰ ਨੂੰ ਭੇਜਣ ਲਈ ਕਿਹਾ ਗਿਆ ਹੈ। ਹਾਲਾਂਕਿ ਹੁਣ 13 ਅਪ੍ਰੈਲ ਨੂੰ ਵਿਸਾਖੀ ਅਤੇ 14 ਅਪ੍ਰੈਲ ਨੂੰ ਐਤਵਾਰ ਨੂੰ ਸਕੂਲਾਂ ‘ਚ ਛੁੱਟੀ ਹੈ। ਇਸ ਤੋਂ ਬਾਅਦ ਸੋਮਵਾਰ 15 ਅਪ੍ਰੈਲ ਤੋਂ ਟ੍ਰੈਫਿਕ ਅਤੇ ਆਰ.ਟੀ.ਏ. ਟੀਮਾਂ ਸੜਕਾਂ ਅਤੇ ਸਕੂਲਾਂ ‘ਤੇ ਬੱਸਾਂ ਦੀ ਚੈਕਿੰਗ ਕਰਦੀਆਂ ਨਜ਼ਰ ਆਉਣਗੀਆਂ। ਦੱਸ ਦਈਏ ਕਿ ਮਹਿੰਦਰਗੜ੍ਹ ‘ਚ ਸਕੂਲ ਬੱਸ ਹਾਦਸੇ ‘ਚ 6 ਵਿਦਿਆਰਥੀਆਂ ਦੀ ਮੌਤ ਹੋ ਗਈ ਸੀ, ਜਦਕਿ 20 ਤੋਂ ਵੱਧ ਵਿਦਿਆਰਥੀ ਜ਼ਖਮੀ ਹੋ ਗਏ ਸਨ। ਮੁੱਖ ਸਕੱਤਰ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਕੋਈ ਸਕੂਲੀ ਬੱਸ ਸੇਫ਼ ਸਕੂਲ ਵਹੀਕਲ ਸਕੀਮ ਦੇ ਨਿਯਮਾਂ ਦੀ ਉਲੰਘਣਾ ਕਰਦੀ ਪਾਈ ਜਾਂਦੀ ਹੈ ਤਾਂ ਉਸ ਸਕੂਲ ਦੇ ਨਾਲ-ਨਾਲ ਬੱਸ ਮਾਲਕ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਤੋਂ ਕੋਈ ਗੁਰੇਜ਼ ਨਹੀਂ ਕੀਤਾ ਜਾਣਾ ਚਾਹੀਦਾ। ਸਾਰੇ ਜ਼ਿਲ੍ਹਿਆਂ ਨੂੰ 30 ਅਪ੍ਰੈਲ ਤੱਕ ਚੈਕਿੰਗ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।