Connect with us

Punjab

ਪੰਜਾਬ ਸਰਕਾਰ ਨੇ IPS ਅਧਿਕਾਰੀਆਂ ਦੇ ਕੀਤੇ ਤਬਾਦਲੇ

Published

on

TRANSFER : ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਵਿੱਚ ਤਰਨ ਤਾਰਨ ਦੇ ਐਸਐਸਪੀ ਆਈਪੀਐਸ ਦੀਪਕ ਪਾਰੀਕ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ 2015 ਬੈਚ ਦੇ ਆਈਪੀਐਸ ਅਧਿਕਾਰੀ ਰਵਜੋਤ ਗਰੇਵਾਲ ਤਰਨ ਤਾਰਨ ਜ਼ਿਲ੍ਹੇ ਦੇ ਨਵੇਂ ਐਸਐਸਪੀ ਹੋਣਗੇ।

ਇਸ ਦੇ ਨਾਲ ਹੀ, ਆਈਪੀਐਸ ਦੀਪਕ ਪਾਰੀਕ (2014 ਬੈਚ) ਨੂੰ ਤਰਨ ਤਾਰਨ ਤੋਂ ਤਬਦੀਲ ਕਰਕੇ ਐਸਏਐਸ ਨਗਰ ਵਿੱਚ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਆਈਪੀਐਸ ਜਗਦਲੇ ਨੀਲਾਂਬਰ ਵਿਜੇ (2008 ਬੈਚ) ਨੂੰ ਆਪਣੇ ਮੌਜੂਦਾ ਅਹੁਦੇ ‘ਤੇ ਰਹਿੰਦੇ ਹੋਏ ਡੀਆਈਜੀ ਕਾਊਂਟਰ ਇੰਟੈਲੀਜੈਂਸ, ਪੰਜਾਬ, ਐਸਏਐਸ ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।