Punjab
ਪੰਜਾਬ ਸਰਕਾਰ ਦਾ ਨਵਾਂ ਹੁਕਮ, ਹੁਣ ਡਿਊਟੀ ਤੋਂ ਬਾਅਦ ਸਟੇਸ਼ਨ ਛੱਡ ਕੇ ਨਹੀਂ ਜਾ ਸਕਣਗੇ ਅਧਿਕਾਰੀ
ਪੰਜਾਬ ਸਰਕਾਰ ਨੇ ਸੂਬੇ ਵਿੱਚ ਆਪਣੇ ਦਫ਼ਤਰਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਬਿਨਾਂ ਇਜਾਜ਼ਤ ਸਟੇਸ਼ਨ ਤੋਂ ਬਾਹਰ ਨਾ ਨਿਕਲਣ।
ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀਆਂ ਨੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਤਾਂ ਕਈ ਅਧਿਕਾਰੀ ਗੈਰ ਹਾਜ਼ਰ ਪਾਏ ਗਏ। ਇਹ ਗੱਲ ਸਾਹਮਣੇ ਆਈ ਕਿ ਗੈਰ-ਹਾਜ਼ਰ ਰਹਿਣ ਵਾਲੇ ਜ਼ਿਆਦਾਤਰ ਅਧਿਕਾਰੀ ਆਪਣੀ ਡਿਊਟੀ ਤੋਂ ਬਾਅਦ ਨੇੜੇ-ਤੇੜੇ ਦੇ ਘਰਾਂ ਨੂੰ ਪਰਤ ਜਾਂਦੇ ਸਨ ਅਤੇ ਸਵੇਰੇ ਆਉਣ ‘ਚ ਲੇਟ ਹੋ ਜਾਂਦੇ ਸਨ। ਪੰਜਾਬ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਅੱਜ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਆਪਣਾ ਮੁੱਖ ਦਫ਼ਤਰ ਨਹੀਂ ਛੱਡੇਗਾ।