punjab
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਮੈਂਬਰ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਹਰਦਿਆਲ ਸਿੰਘ ਮਾਨ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਵਜੋਂ ਸਹੁੰ ਚੁਕਾਈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।