Punjab
BREAKING-AIG ਅਸ਼ੀਸ਼ ਕਪੂਰ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਰਨਗੇ ਮਾਮਲੇ ਦੀ ਸੁਣਵਾਈ

ਪੰਜਾਬ ਪੁਲਿਸ ਦੇ AIG ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੁਣ ਇਸ ਮਾਮਲੇ ਦੀ ਸੁਣਵਾਈ ਕਰਨਗੇ। ਇੱਕ ਔਰਤ ਨੇ ਏਆਈਜੀ ਖ਼ਿਲਾਫ਼ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਅਤੇ ਬਲਾਤਕਾਰ ਅਤੇ ਧੋਖਾਧੜੀ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਸ ਔਰਤ ਨੂੰ ਇਸ ਮਾਮਲੇ ਸਬੰਧੀ ਸੁਣਵਾਈ ਲਈ ਤਲਬ ਕੀਤਾ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਰਾਜਪਾਲ ਨੇ ਪੰਜਾਬ ਦੇ ਸੀ.ਐਮ. ਮਾਨ ਨੂੰ ਵੀ ਪੱਤਰ ਲਿਖਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੁੱਛਿਆ ਸੀ ਕਿ ਇਸ ਮਾਮਲੇ ‘ਤੇ ਕਾਰਵਾਈ ਕਰਨ ‘ਚ ਦੇਰੀ ਕਿਉਂ ਹੋ ਰਹੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜਪਾਲ ਨੇ ਖੁਦ ਔਰਤ ਨੂੰ ਸੁਣਵਾਈ ਲਈ ਬੁਲਾਇਆ ਹੈ।