Punjab
ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਮਾਨ ਨੂੰ ਰਾਸ਼ਟਰਪਤੀ ਸ਼ਾਸਨ ਦੀ ਦਿੱਤੀ ਚੇਤਾਵਨੀ…
25ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਕ ਹੋਰ ਮੁਸ਼ਕਿਲ ਆ ਖੜ੍ਹੀ ਹੋ ਗਈ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਤ ਨੇ ਉਨ੍ਹਾਂ ਨੂੰ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਖ਼ਤ ਚੇਤਾਵਨੀ ਦੇ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸੰਵਿਧਾਨਕ ਫਰਜ਼ ਦਾ ਨਿਰਾਦਰ ਹੋਵੇਗਾ।
ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਇਸ ਵਿਵਹਾਰ ‘ਤੇ ਉਨ੍ਹਾਂ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਇਹ ਚਿਤਾਵਨੀ ਪੱਤਰ ਰਾਜਪਾਲ ਪੁਰੋਹਤ ਨੇ ਮੁੱਖ ਮੰਤਰੀ ਨੂੰ ਲਿਖਿਆ ਹੈ। ਉਨ੍ਹਾਂ ਨੇ ਸੀਐਮ ਮਾਨ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪੱਤਰਾਂ ਦਾ ਤੁਰੰਤ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।