Connect with us

Delhi

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Published

on

ਚੰਡੀਗੜ, :

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਮੌਕੇ ਮਿਤੀ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।