Connect with us

Punjab

ਪੰਜਾਬ ਸਰਕਾਰ ਨੇ ਗੈਰ-ਸਰਕਾਰੀ ਸੰਗਠਨਾਂ ਲਈ ਵਿੱਤੀ ਸਹਾਇਤਾ ਵਾਸਤੇ ਅਪਲਾਈ ਕਰਨ ਦੀ ਸਮਾਂ ਸੀਮਾ ਵਧਾਈ: ਬਲਜੀਤ ਕੌਰ

Published

on

ਚੰਡੀਗੜ੍ਹ:

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਦੀ ਮੰਗ ‘ਤੇ ਵਿਚਾਰ ਕਰਦਿਆਂ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ ਦੀਆਂ ਅਰਜ਼ੀਆਂ ਸਵੀਕਾਰ ਕਰਨ ਦੀ ਅੰਤਿਮ ਮਿਤੀ 6 ਸਤੰਬਰ, 2022 ਤੋਂ ਵਧਾ ਕੇ 28 ਸਤੰਬਰ, 2022 ਤੱਕ ਕਰ ਦਿੱਤੀ ਹੈ।

ਜੋ ਗੈਰ-ਸਰਕਾਰੀ ਸੰਸਥਾਵਾਂ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਇਸ ਸਕੀਮ ਤਹਿਤ ਸਹਾਇਤਾ ਪ੍ਰਾਪਤ ਕਰਨ ਦੇ ਇੱਛੁਕ ਹਨ, ਉਹ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤੇ ਪ੍ਰਾਜੈਕਟਾਂ ਅਧੀਨ ਗ੍ਰਾਂਟਾਂ ਲਈ ਅਪਲਾਈ ਕਰ ਸਕਦੇ ਹਨ। ਉਹ ਆਪਣੀ ਤਜਵੀਜ਼ ਮਿੱਥੇ ਸਮੇਂ ਅੰਦਰ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਸੌਂਪਣ ਅਤੇ ਇਸ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ ‘ਤੇ ਵਿਭਾਗ ਨੂੰ ਭੇਜਣਾ ਯਕੀਨੀ ਬਣਾਉਣ।

ਇਹਨਾਂ ਸਕੀਮਾਂ ਬਾਰੇ ਹੋਰ ਜਾਣਕਾਰੀ ਈ-ਮੇਲ ਆਈਡੀ: directorwelfarepunjab@gmail.com  ਜਾਂ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਸਬੰਧੀ ਪੂਰੀ ਜਾਣਕਾਰੀ ਯੋਜਨਾ ਵਿਭਾਗ ਦੀ ਵੈੱਬਸਾਈਟ pbplanning.punjab.gov.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇੱਛੁਕ ਸੰਸਥਾਵਾਂ ਆਪਣੇ ਪ੍ਰਸਤਾਵ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਐਸ.ਸੀ.ਓ.ਨੰ: 7, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਕੋਲ ਜਮ੍ਹਾਂ ਕਰਵਾ ਸਕਦੀਆਂ ਹਨ।