Connect with us

Punjab

ਪੰਜਾਬ ਸਰਕਾਰ ਦੀ ਪਹਿਲਕਦਮੀ: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਲਾਂਚ ਕੀਤਾ ਤਾਂ ਜੋ ਜੰਗਲਾਤ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਲੱਕੜ ਦੀ ਵਿਕਰੀ ਅਤੇ ਖਰੀਦ ਵੱਡੇ ਪੱਧਰ ’ਤੇ ਅਸੰਗਠਿਤ ਮੰਡੀਆਂ ਰਾਹੀਂ ਹੁੰਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਸਹੀ ਮੁੱਲ ਨਹੀਂ ਮਿਲ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਆਨਲਾਈਨ ਪੋਰਟਲ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ ਕਿਉਂਕਿ ਉਹ ਆਪਣੀ ਪਸੰਦ ਦੀ ਕਿਸੇ ਵੀ ਥਾਂ ‘ਤੇ ਆਨਲਾਈਨ ਵਿਧੀ ਰਾਹੀਂ ਲੱਕੜ ਵੇਚ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਉਪਜ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ, ਜਿਸ ਨਾਲ ਉਹ ਜੰਗਲਾਤ ਦੀ ਖੇਤੀ ਵੱਲ ਉਤਸ਼ਾਹਿਤ ਹੋਣਗੇ।