Punjab
ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: ਆਮ ਲੋਕ ਬਣਨਗੇ ‘ਹਰਿਆਲੀ ਦੇ ਰਾਖੇ’
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪਹਿਲਾਂ ਪੰਜਾਬ ਸਰਕਾਰ ਨੇ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ‘ਆਈ ਹਰਿਆਲੀ’ ਮੋਬਾਈਲ ਐਪ ਬਣਾਈ ਗਈ ਸੀ, ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਸੀ।
‘ਆਈ ਰਖਵਾਲੀ ਐਪ’ ਰਾਹੀਂ ਹੋਵੇਗੀ ਸ਼ਮੂਲੀਅਤ
ਚੰਡੀਗੜ, 3 ਸਤੰਬਰ:
ਪੰਜਾਬ ਸਰਕਾਰ ਨੇ ਹੁਣ ਸੂਬੇ ਵਿੱਚ ਹਰਿਆਲੀ ਬਚਾਉਣ ਲਈ ਆਮ ਲੋਕਾਂ ਨੂੰ ‘ਹਰਿਆਲੀ ਦੇ ਰਾਖੇ’ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਸੂਬੇ ਨੂੰ ਹਰਿਆ-ਭਰਿਆ ਬਣਾਈ ਰੱਖਣ ਵਿੱਚ ਮਦਦ ਮਿਲੇ। ਇਸ ਫੈਸਲੇ ਤਹਿਤ ਜੰਗਲਾਤ ਵਿਭਾਗ ਨੇ ਇੱਕ ਨਵੀਂ ਮੋਬਾਇਲ ਐਪਲੀਕੇਸ਼ਨ ‘ਆਈ ਰਖਵਾਲੀ’ ਤਿਆਰ ਕੀਤੀ ਹੈ, ਜਿਸ ਨੂੰ ਡਾਊਨਲੋਡ ਕਰ ਕੇ ਜਾਗਰੂਕ ਲੋਕ ਵਾਤਾਵਰਨ ਨੂੰ ਬਚਾਉਣ ਦੀ ਇਸ ਮਨੁੱਖਤਾ ਦੀ ਭਲਾਈ ਵਾਲੀ ਮੁਹਿੰਮ ਦਾ ਹਿੱਸਾ ਬਣ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪਹਿਲਾਂ ਪੰਜਾਬ ਸਰਕਾਰ ਨੇ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ‘ਆਈ ਹਰਿਆਲੀ’ ਮੋਬਾਈਲ ਐਪ ਬਣਾਈ ਗਈ ਸੀ, ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਸੀ। ਉਸ ਸਮੇਂ ਸੂਬੇ ਦੇ ਲੋਕਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਕਿੱਥੇ-ਕਿੱਥੇ ਹਨ ਅਤੇ ਨਰਸਰੀਆਂ ਤੋਂ ਬੂਟੇ ਕਿਸ ਤਰਾਂ ਪ੍ਰਾਪਤ ਕੀਤੇ ਜਾ ਸਕਦੇ ਹਨ। ‘ਆਈ ਹਰਿਆਲੀ ਐਪ’ ਦੇ ਆਉਣ ਨਾਲ ਲੋਕਾਂ ਨੂੰ ਨਰਸਰੀਆਂ ਦੀ ਭੂਗੋਲਿਕ ਸਥਿਤੀ ਬਾਰੇ ਪਤਾ ਚੱਲਿਆ ਅਤੇ ਹਰੇਕ ਵਿਅਕਤੀ ਨੂੰ ਮੁਫ਼ਤ ਬੂਟੇ ਮਿਲੇ।
ਸ. ਧਰਮਸੋਤ ਨੇ ਦੱਸਿਆ ਕਿ, ‘‘ਇਸੇ ਤਰਜ਼ ‘ਤੇ ਹੀ ਹੁਣ ਵਿਭਾਗ ਨਵਾਂ ਉਪਰਾਲਾ ‘ਆਈ ਰਖਵਾਲੀ ਐਪ’ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਤਹਿਤ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਾਂਗੇ ਅਤੇ ਉਨਾਂ ਦਾ ਸਹਿਯੋਗ ਲਵਾਂਗੇ।’’ ਉਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਸੰਸਾਰ ’ਚ ਜੰਗਲ ਘਟ ਰਹੇ ਹਨ, ਜੰਗਲ ਕੱਟੇ ਜਾ ਰਹੇ ਹਨ, ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਕਾਰਨ ਵੀ ਰੁੱਖਾਂ ਨੂੰ ਕੱਟਿਆ ਜਾ ਰਿਹਾ ਹੈ। ਬਹੁਤ ਲੋਕ ਜਾਗਰੂਕ ਤੌਰ ’ਤੇ ਇਹ ਸੋਚਦੇ ਹਨ ਕਿ ਉਹ ਵਾਤਾਵਰਣ ਨੂੰ ਬਚਾਉਣ ਲਈ ਕੁੱਝ ਕਰਨ ਪਰ ਉਨਾਂ ਨੂੰ ਪਤਾ ਨਹੀਂ ਚਲਦਾ ਕਿ ਉਹ ਕੀ ਕਰ ਸਕਦੇ ਹਨ। ਇਸੇ ਮੁਸ਼ਕਲ ਨੂੰ ਦੂਰ ਕਰਨ ਲਈ ਇਹ ਐਪ ਸ਼ੁਰੂ ਕੀਤੀ ਗਈ ਹੈ, ਜੋ ਹਰਿਆਲੀ ਬਚਾਉਣ ਲਈ ਕੰਮ ਕਰਨ ਵਾਲਿਆਂ ਨੂੰ ਵੱਖਰੀ ਪਛਾਣ ਵੀ ਦਿਵਾਏਗੀ।
ਸ.
Continue Reading