Connect with us

Punjab

ਪੰਜਾਬ ਸਰਕਾਰ ਵੱਲੋਂ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ `ਤੇ 5 ਸਤੰਬਰ, 2022 ਨੂੰ ਗਜ਼ਟਿਡ ਛੁੱਟੀ ਦਾ ਕੀਤਾ ਜਾਵੇਗਾ ਐਲਾਨ

Published

on

Punjab Government

ਚੰਡੀਗੜ੍ਹ,

ਸ਼ੋਸ਼ਲ ਮੀਡੀਆ ਪਲੇਟਫਾਰਮਾਂ ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।

ਹਾਲਾਂਕਿ, ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ, ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, `ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ। ਇਸ ਕਰਕੇ ਏਸੇ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।