Connect with us

Punjab

ਸਿਮਰਜੀਤ ਬੈਂਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

Published

on

ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਦਿੰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੀ ਤਤਕਾਲੀ ਐਡੀਸ਼ਨਲ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਵੀ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਬੈਂਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦਾਇਰ ਕੀਤੀ ਗਈ ਸੀ ਪਰ ਅੱਜ ਜਸਟਿਸ ਲੀਜ਼ਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਫੈਸਲਾ ਸੁਣਾਇਆ ਹੈ।