Connect with us

Punjab

ਪੰਚਾਇਤੀ ਚੋਣਾਂ ‘ਤੇ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ, ਰੱਦ ਕੀਤੀਆਂ ਸਾਰੀਆਂ ਪਟੀਸ਼ਨਾਂ

Published

on

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋ ਜਾਣ ਰਹੀਆਂ ਹਨ। ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਪੰਜਾਬ ਦੇ ਪਿੰਡਾਂ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਚਾਇਤੀ ਚੋਣਾਂ ਵਿੱਚ ਚੁੱਲਾ ਟੈਕਸ, ਵੋਟਾਂ ਠੀਕ ਕਰਨ ਅਤੇ ਰਾਖਵੇਂਕਰਨ ਖ਼ਿਲਾਫ਼ ਸਮੇਤ ਕਈ ਪਟੀਸ਼ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਾਈਆਂ ਗਈਆਂ ਸਨ। ਜਿਨ੍ਹਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਪੰਚਾਇਤੀ ਚੋਣਾਂ ਵਿੱਚ ਰਾਖੇਂਵਕਰਨ ਦੇ ਖਿਲਾਫ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਸਰਕਾਰ ਨੂੰ ਉਮੀਦਵਾਰਾਂ ਦੇ ਚੁੱਲਾ ਟੈਕਸ ਦੇ ਬਕਾਏ ਦਾ ਮਾਮਲਾ ਅੱਜ ਹੀ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਪੂਰੇ ਪੰਜਾਬ ਭਰ ਵਿੱਚ ਜਿੱਥੇ ਵੀ ਇੱਕ ਪਰਿਵਾਰ ਦੇ ਮੈਂਬਰਾਂ ਦੀਆਂ ਵੋਟਾਂ ਵੱਖ-ਵੱਖ ਵਾਰਡਾਂ ਵਿੱਚ ਚਲੀਆਂ ਗਈਆਂ ਹਨ, ਉਸ ਨੂੰ ਪੰਜ ਦਿਨਾਂ ਵਿੱਚ ਠੀਕ ਕੀਤਾ ਜਾਵੇ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਗਵਾਈ ਵਾਲੇ ਬੈਂਚ ਨੇ ਸਰਕਾਰ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਚੋਣਾਂ ਵਿੱਚ ਰਾਖਵੇਂਕਰਨ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਇਸ ਮਾਮਲੇ ‘ਚ ਗੁਰਦਾਸਪੁਰ ਦੇ ਵਸਨੀਕ ਸੁੱਚਾ ਸਿੰਘ ਅਤੇ ਅਨਿਆ ਨੇ ਦੋਸ਼ ਲਾਇਆ ਕਿ ਰਾਖਵੇਂਕਰਨ ਸਬੰਧੀ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਰਾਖਵੇਂਕਰਨ ਦਾ ਗਜ਼ਟ ਨੋਟੀਫਿਕੇਸ਼ਨ ਹੋਣਾ ਚਾਹੀਦਾ ਸੀ, ਜੋ ਅੱਜ ਤੱਕ ਨਹੀਂ ਕੀਤਾ ਗਿਆ ਆਰੋਪ ਲਗਾਇਆ ਗਿਆ ਕਿ ਸਰਕਾਰ ਨੇ ਜਲਦਬਾਜੀ ‘ਚ ਇਨ੍ਹਾਂ ਚੋਣਾਂ ਦਾ ਨੋਟੀਫਿਕੇਸ਼ਨ ਦਿੰਦੇ ਸਮੇਂ ਇਹ ਗਲਤੀਆਂ ਹੋਈਆਂ ਹਨ।

ਚੋਣ ਕਮਿਸ਼ਨ ਵੱਲੋਂ ਬਿਨਾਂ ਕਾਰਨ ਸਰਟੀਫਿਕੇਟ ਲਈ ਜਾਰੀ ਪੱਤਰ ਨੂੰ ਵੀ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨਰ ਨੇ ਕਿਹਾ ਸੀ ਕਿ ਜੋ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਉਹ ਨਿਰਧਾਰਿਤ ਵਿਵਸਥਾਵਾਂ ਦੇ ਉਲਟ ਕੀਤਾ ਗਿਆ ਹੈ। ਜੇਕਰ ਇਸ ਪ੍ਰੋਗਰਾਮ ਰਾਹੀਂ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਅਦਾਲਤ ਵਿੱਚ ਪਟੀਸ਼ਨਾਂ ਦਾ ਹੜ੍ਹ ਆ ਜਾਵੇਗਾ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨੂੰ ਨਿਰਧਾਰਿਤ ਵਿਵਸਥਾਵਾਂ ਅਨੁਸਾਰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ।

ਪੰਜਾਬ ‘ਚ ਕਈ ਥਾਵਾਂ ‘ਤੇ ਸਰਪੰਚਾਂ ਦੀਆਂ ਅਸਾਮੀਆਂ ਦੀ ਬੋਲੀ ਦੇ ਖਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਇਸ ‘ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਸੀ। ਹਾਈਕੋਰਟ ਦੀ ਵਕੀਲ ਸਤਿੰਦਰ ਕੌਰ ਵੱਲੋਂ ਪਾਈ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਰਪੰਚ ਦੀਆਂ ਅਸਾਮੀਆਂ ਵੇਚਣ ਦਾ ਮਾਮਲਾ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਹੈ। ਚੋਣ ਜ਼ਾਬਤੇ ਅਤੇ ਪੰਜਾਬ ਰਾਜ ਚੋਣ ਐਕਟ ਦੀ ਵੀ ਉਲੰਘਣਾ ਕਰਕੇ ਇਸ ਸਬੰਧੀ ਹਾਈਕੋਰਟ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਮੁਤਾਬਕ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਕਈ ਫੈਸਲੇ ਹਨ, ਜਿਨ੍ਹਾਂ ਦੀ ਉਲੰਘਣਾ ਹੋਈ ਹੈ। ਹਾਈ ਕੋਰਟ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ।