ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਦੇ ਮੈਡੀਕਲ ਕਾਲਜ ਦਾ ਦੌਰਾ ਕੀਤਾ ਅਤੇ ਕੋਵਿਡ 19 ਦੇ ਮੱਦੇਨਜ਼ਰ ਆਈਸੋਲੇਸ਼ਨ ਸੈਂਟਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ 19 ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਹਨ।