Punjab
ਪੰਜਾਬ-ਹਿਮਾਚਲ ਦੇ ਮੁੱਖ ਮੰਤਰੀ ਦੀ ਮੀਟਿੰਗ ਜਾਰੀ,ਸੁਖਵਿੰਦਰ ਸਿੰਘ ਸੁੱਖੂ ਪਹੁੰਚੇ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ

ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਨਾਲ ਅੱਜ ਮੁਲਾਕਾਤ ਹੋ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਹੋਣ ਦੀ ਉਮੀਦ ਹੈ।
28 ਮਾਰਚ ਨੂੰ ਹੀ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕੇਂਦਰ ਸਰਕਾਰ ‘ਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰ ਨੂੰ ਦਬਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਸੀ।
ਪੰਜਾਬ ‘ਚ ‘ਆਪ’ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਾਲੇ ਵੀ ਵਾਰ-ਵਾਰ ਬਹਿਸ ਹੁੰਦੀ ਰਹੀ ਹੈ। ਸੀਐਮ ਭਗਵੰਤ ਮਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਉਠਾਉਂਦੇ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੰਡੀਗੜ੍ਹ ਸਥਿਤ ਸੂਬਾ ਕਾਂਗਰਸ ਹੈੱਡਕੁਆਰਟਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਹੋਰਨਾਂ ਵਿਰੋਧੀ ਪਾਰਟੀਆਂ ਨੂੰ ਵੀ ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਗੱਲ ਕਹੀ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਦੀ ਇਸ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।